ਨਵੀਂ ਦਿੱਲੀ : ਦੇਸ਼ ਵਿਚ ਸੁਰੱਖਿਆ ਦੇ ਹਾਲਾਤ ਸੁਧਰ ਰਹੇ ਹਨ ਅਤੇ ਜੰਮੂ-ਕਸ਼ਮੀਰ ਦੇ ਸੁਰੱਖਿਆ ਹਾਲਾਤਾਂ ਵਿਚ ਵੀ ਸੁਧਾਰ ਹੋਇਆ ਹੈ| ਇਹ ਗੱਲ ਅੱਜ ਇਥੇ ਕੇਂਦਰ ਸਰਕਾਰ ਦੇ 3 ਸਾਲ ਪੂਰੇ ਹੋਣ ਮੌਕੇ ਸੱਦੀ ਗਈ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਆਖੀ| ਉਨ੍ਹਾਂ ਕਿਹਾ ਕਿ ਪਹਿਲਾਂ ਦੇ ਮੁਕਾਬਲੇ ਦੇਸ਼ ਵਿਚ ਸੁਰੱਖਿਆ ਦੇ ਹਾਲਾਤ ਕਾਫੀ ਸੁਧਰੇ ਹਨ ਅਤੇ ਵਾਦੀ ਵਿਚ ਵੀ ਸੁਰੱਖਿਆ ਹਾਲਾਤਾਂ ਵਿਚ ਸੁਧਾਰ ਹੋਇਆ ਹੈ|
ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ਨੱਥ ਪਾਉਣ ਲਈ ਸਰਕਾਰ ਨੇ ਕਾਰਗਰ ਕਦਮ ਚੁੱਕੇ ਹਨ ਅਤੇ ਹਿਜਬੁੱਲ ਦੇ 5 ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਹੈ| ਉਨ੍ਹਾਂ ਕਿਹਾ ਕਿ ਨਕਸਲੀ ਹਮਲੇ ਵੀ ਦੇਸ਼ ਲਈ ਚਿੰਤਾ ਦਾ ਵਿਸ਼ਾ ਹਨ ਅਤੇ ਸਰਕਾਰ ਨੇ ਨਕਸਲ ਪ੍ਰਭਾਵਿਤ ਸੂਬਿਆਂ ਲਈ ਇਕ ਨਵੀਂ ਰਣਨੀਤੀ ਬਣਾਈ ਹੈ|