ਬਠਿੰਡਾ— ਇਥੋਂ ਦੇ ਯੋਗੀ ਨਗਰ ਸਥਿਤ ਬਣੀਆਂ ਝੁੱਗੀਆਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਕਰੀਬ 50 ਤੋਂ ਵੱਧ ਝੁੱਗੀਆਂ ਦੇ ਸੜਨ ਦੀ ਖਬਰ ਮਿਲੀ ਹੈ। ਇਸ ਦੇ ਨਾਲ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਫਾਇਰ ਬ੍ਰਿਗੇਡ ਦੀ ਗੱਡੀ ਦੇ ਮੌਕੇ ‘ਤੇ ਨਾ ਪੁੱਜਣ ਕਾਰਨ ਅੱਗ ‘ਤੇ ਕਾਬੂ ਪਾਉਣਾ ਕਾਫੀ ਮੁਸ਼ਕਿਲ ਹੋ ਰਿਹਾ ਹੈ ਅਤੇ ਉਥੇ ਮੌਜੂਦ ਲੋਕਾਂ ਵੱਲੋਂ ਪਾਣੀ ਸੁੱਟ ਕੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।