ਨਵੀਂ ਦਿੱਲੀ : ਪਵਿੱਤਰ ਅਮਰਨਾਥ ਯਾਤਰਾ ਦੀ ਸ਼ੁਰੂਆਤ 29 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ| ਇਸ ਯਾਤਰਾ ਤੋਂ ਇਕ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਗ੍ਰਹਿ ਸਕੱਤਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ|
ਦੱਸਣਯੋਗ ਹੈ ਕਿ ਹਰ ਸਾਲ ਅਮਰਨਾਥ ਯਾਤਰਾ ਉਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਬਰਫਾਨੀ ਬਾਬਾ ਦੇ ਦਰਸ਼ਨਾਂ ਲਈ ਜਾਂਦੇ ਹਨ| ਇਸ ਦੌਰਾਨ ਸਰਕਾਰ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ|