ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਬੁੱਧਵਾਰ 7 ਜੂਨ ਨੂੰ ਹੋਣ ਜਾ ਰਹੀ ਹੈ, ਜਿਸ ਵਿਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ| ਇਸ ਦੌਰਾਨ ਕੈਬਨਿਟ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ, ਜੋ ਕਿ 15 ਜੂਨ ਦੇ ਨੇੜੇ-ਤੇੜੇ ਬੁਲਾਇਆ ਜਾ ਸਕਦਾ ਹੈ, ਨੂੰ ਵੀ ਪ੍ਰਵਾਨਗੀ ਮਿਲਣ ਦੀ ਸੰਭਾਵਨਾ ਹੈ| ਦੱਸਣਯੋਗ ਹੈ ਕਿ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਪਹਿਲਾ ਬਜਟ ਸੈਸ਼ਨ ਹੋਵੇਗਾ|
ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਵਿਚ ਸਰਕਾਰ ਵੱਲੋਂ ਸੂਬੇ ਦੀ ਮੌਜੂਦਾ ਵਿੱਤੀ ਹਾਲਤ ਬਾਰੇ ਇਕ ਵ੍ਹਾਈਟ ਪੇਪਰ ਵੀ ਜਾਰੀ ਕਰਨ ਦੀ ਸੰਭਾਵਨਾ ਹੈ|