ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਸਮੇਤ ਉਤਰੀ ਭਾਰਤ ਦੇ ਲੋਕਾਂ ਨੂੰ ਗਰਮੀ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਜ਼ਿਆਦਾਤਰ ਇਲਾਕਿਆਂ ਦਾ ਤਾਪਮਾਨ ਜਿਥੇ 45 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ, ਉਥੇ ਚੰਡੀਗੜ੍ਹ ਦਾ ਅੱਜ ਘੱਟੋ ਘੱਟ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ| ਇਸ ਤੋਂ ਇਲਾਵਾ ਪੰਜਾਬ ਦੇ ਬਾਕੀ ਸ਼ਹਿਰਾਂ ਵਿਚ ਗਰਮੀ ਦਾ ਕਹਿਰ ਜਾਰੀ ਹੈ|
ਦੂਸਰੇ ਪਾਸੇ ਮੌਸਮ ਵਿਭਾਗ ਨੇ ਭਵਿੱਖਵਾਣੀ ਕੀਤੀ ਹੈ ਕਿ ਆਉਣ ਵਾਲੇ 1-2 ਦਿਨਾਂ ਵਿਚ ਬਾਰਿਸ਼ ਪੈ ਸਕਦੀ ਹੈ, ਜਿਸ ਨਾਲ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਜ਼ਰੂਰ ਆਵੇਗੀ|
ਇਸ ਦੌਰਾਨ ਗਰਮੀ ਕਾਰਨ ਲੋਕਾਂ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਦੁਪਹਿਰ ਸਮੇਂ ਸੜਕਾਂ ਤੇ ਸੰਨਾਟਾ ਛਾ ਜਾਂਦਾ ਹੈ ਤੇ ਲੋਕਾਂ ਆਪਣੇ ਜ਼ਰੂਰੀ ਕੰਮਾਂ ਲਈ ਸਵੇਰੇ ਅਤੇ ਸ਼ਾਮ ਨੂੰ ਕਰਨਾ ਬਿਹਤਰ ਸਮਝ ਰਹੇ ਹਨ