ਭੋਪਾਲ : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਦਸੌਰ ਘਟਨਾ ਨੂੰ ਕਾਂਗਰਸ ਦੀ ਸਾਜ਼ਿਸ਼ ਕਰਾਰ ਦਿੱਤਾ ਹੈ| ਇਸ ਦੌਰਾਨ ਉਨ੍ਹਾਂ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ|
ਦੱਸਣਯੋਗ ਹੈ ਕਿ ਅੱਜ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਵਿਚ ਪੁਲਿਸ ਗੋਲੀਬਾਰੀ ਵਿਚ 5 ਕਿਸਾਨਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜਖਮੀ ਹੋ ਗਏ|