ਭੋਪਾਲ : ਮੱਧ ਪ੍ਰਦੇਸ਼ ਵਿਚ ਕਿਸਾਨਾਂ ਦਾ ਹਿੰਸਕ ਪ੍ਰਦਰਸ਼ਨ ਜਾਰੀ ਹੈ| ਇਸ ਦੌਰਾਨ ਮੰਦਸੌਰ ਵਿਚ ਅੰਦੋਲਨਕਾਰੀ ਕਿਸਾਨਾਂ ਉਤੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਮ੍ਰਿਤਕ ਕਿਸਾਨਾਂ ਦੀ ਗਿਣਤੀ ਵਧ ਕੇ 2 ਤੋਂ 5 ਹੋ ਗਈ ਹੈ| ਇਸ ਦੌਰਾਨ ਸ਼ਹਿਰ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ|
ਦੱਸਣਯੋਗ ਹੈ ਕਿ ਕਿਸਾਨ ਕਰਜ਼ਾ ਮੁਆਫੀ ਨੂੰ ਲੈ ਕੇ ਵਿਰੋਧ ਪ੍ਰਦਰਸਨ ਕਰ ਰਹੇ ਹਨ| ਇਸ ਦੌਰਾਨ ਕਿਸਾਨਾਂ ਨੇ ਕਈ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਉਨ੍ਹਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ|