ਮੰਦਸੌਰ : ਮੱਧ ਪ੍ਰਦੇਸ਼ ਦੇ ਮੰਦਸੌਰ ਵਿਚ ਕਿਸਾਨਾਂ ਨੂੰ ਮਿਲਣ ਜਾ ਰਹੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ| ਉਨ੍ਹਾਂ ਨੂੰ ਸੈਕਸ਼ਨ-151 ਤਹਿਤ ਗ੍ਰਿਫਤਾਰ ਕੀਤਾ ਗਿਆ ਹੈ|
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਮੋਟਰ ਸਾਈਕਲ ਉਤੇ ਮੰਦਸੌਰ ਲਈ ਨਿਕਲੇ ਸਨ, ਪਰ ਉਨ੍ਹਾਂ ਨੂੰ ਨੀਚਮ ਵਿਖੇ ਰੋਕ ਕੇ ਪੁਲਿਸ ਉਨ੍ਹਾਂ ਨੂੰ ਵੈਨ ਵਿਚ ਬਿਠਾ ਕੇ ਲੈ ਗਈ|
ਇਸ ਦੌਰਾਨ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਅਮੀਰ ਲੋਕਾਂ ਦਾ ਕਰਜ਼ਾ ਮੁਆਫ ਕੀਤਾ ਹੈ, ਪਰ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ|