ਲੰਡਨ  : ਯੂ.ਕੇ ਦੀਆਂ ਆਮ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਪਹਿਲੀ ਵਾਰੀ ਦੋ ਸਿੱਖ ਉਮੀਦਵਾਰਾਂ ਨੇ ਜਿੱਤ ਹਾਸਿਲ ਕਰਕੇ ਇਤਿਹਾਸ ਦੇ ਪੰਨਿਆਂ ਉਤੇ ਆਪਣਾ ਨਾਮ ਦਰਜ ਕਰਾਇਆ ਹੈ| ਪਹਿਲੇ ਦਸਤਾਰਧਾਰੀ ਸਿੱਖ ਤਨਮਨਜੀਤ ਸਿੰਘ ਢੇਸੀ ਅਤੇ ਸਿੱਖ ਮਹਿਲਾ ਪ੍ਰੀਤ ਗਿੱਲ ਨੇ ਵੱਡੀ ਜਿੱਤ ਦਰਜ ਕਰਕੇ ਮੈਂਬਰ ਪਾਰਲੀਮੈਂਟ ਬਣ ਗਏ ਹਨ|
ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਨੇ ਸਲੋਹ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਨੂੰ 16,998 ਵੋਟਾਂ ਨਾਲ ਹਰਾਇਆ|
ਦੱਸਣਯੋਗ ਹੈ ਕਿ ਤਨਮਨਜੀਤ ਸਿੰਘ ਢੇਸੀ ਦਾ ਜਨਮ ਪੰਜਾਬ ਵਿਚ ਹੋਇਆ ਸੀ ਅਤੇ ਉਨ੍ਹਾਂ ਨੇ ਮੁਢਲੀ ਸਿੱਖਿਆ ਜਲੰਧਰ ਤੋਂ ਹਾਸਿਲ ਕੀਤੀ ਸੀ|