ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦਾ 15ਵਾਂ ਬਜਟ ਇਜਲਾਸ ਭਲਕੇ 14 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ| ਇਹ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਪਹਿਲਾ ਬਜਟ ਇਜਲਾਸ ਹੋਵੇਗਾ, ਜੋ 23 ਜੂਨ ਤੱਕ ਚੱਲੇਗਾ| 20 ਜੂਨ ਨੂੰ ਸਾਲ 2017-18 ਲਈ ਸਾਲਾਨਾ ਬਜਟ ਪੇਸ਼ ਕੀਤਾ ਜਾਵੇਗਾ|
ਮੰਤਰੀ ਮੰਡਲ ਵੱਲੋਂ ਪ੍ਰਵਾਨ ਕੀਤੇ ਪ੍ਰੋਗਰਾਮ ਅਨੁਸਾਰ ਬਜਟ ਇਜਲਾਸ ਦਾ ਆਗਾਜ਼ 14 ਜੂਨ ਨੂੰ ਬਾਅਦ ਦੁਪਹਿਰ 2 ਵਜੇ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗਾ| ਰਾਜਪਾਲ ਦੇ ਭਾਸ਼ਣ ਉਤੇ ਬਹਿਸ 16 ਅਤੇ 19 ਜੂਨ ਨੂੰ ਹੋਵੇਗੀ|