ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਅੱਜ ਨਗਰ ਨਿਗਮਾਂ ਅਤੇ ਪੰਚਾਇਤਾਂ ਵਿਚ ਮਹਿਲਾਵਾਂ ਨੂੰ 50 ਫੀਸਦੀ ਰਾਖਵਾਂਕਰਨ ਦੇਣ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ| ਇਹ ਫੈਸਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ|