ਸਿਰਸਾ, : ਪੰਜਾਬ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੰਜਾਬ ਦੇ ਤਿੰਨ ਗੈਂਗਸਟਰ ਮੁਕਾਬਲੇ ਦੌਰਾਨ ਮਾਰੇ ਗਏ| ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਸਟਰ ਬੰਟੀ ਗੈਂਗ ਦੇ ਸਨ ਅਤੇ ਪੁਲਿਸ ਨੇ ਸਿਰਸਾ ਜ਼ਿਲ੍ਹੇ ਦੇ ਪਿੰਡ ਜੰਡਵਾਲਾ ਬਿਸ਼ਨੋਈਆਂ ਨੇੜੇ ਤਿੰਨਾਂ ਗੈਂਗਸਟਰਾਂ ਬੰਟੀ, ਨਿਸ਼ਾਨ ਅਤੇ ਜਿੰਮੀ ਨੂੰ ਮੁਕਾਬਲੇ ਵਿਚ ਮਾਰ ਦਿੱਤਾ|
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਇਲਾਕੇ ਵਿਚ ਇਨ੍ਹਾਂ ਗੈਂਗਸਟਰਾਂ ਦੇ ਛੁਪੇ ਹੋਣ ਦੀ ਸੂਚਨਾ ਤੋਂ ਪੁਲਿਸ ਨੇ ਰੇਡ ਮਾਰੀ ਸੀ, ਜਿਸ ਤੋਂ ਬਾਅਦ ਗੈਂਗਸਟਰਾਂ ਨੇ ਪੁਲਿਸ ਉਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ| ਜਵਾਬੀ ਕਾਰਵਾਈ ਤਿੰਨੋਂ ਗੈਂਗਸਟਰ ਮਾਰੇ ਗਏ| ਹਾਲਾਂਕਿ ਸਿਰਸਾ ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਗੈਂਗਸਟਰਾਂ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕੀਤੀ ਹੈ|