ਚੰਡੀਗੜ੍ਹ : 15ਵੀਂ ਪੰਜਾਬ ਵਿਧਾਨ ਸਭਾ ਦਾ ਪਹਿਲਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ| ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਇਹ ਪਹਿਲਾ ਬਜਟ ਇਜਲਾਸ ਹੈ| ਅੱਜ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ| ਵਿਛੜੀਆਂ ਰੂਹਾਂ ਨੂੰ ਸਪੀਕਰ ਦੇ ਕਹਿਣ ਉਤੇ ਸਦਨ ਦੇ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਧਾਰਨ ਕੀਤਾ|
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸ੍ਰੀ ਵਿਨੋਦ ਖੰਨਾ ਮੈਂਬਰ ਲੋਕ ਸਭਾ, ਕੰਵਰਪਾਲ ਸਿੰਘ ਗਿੱਲ ਸਾਬਕਾ ਡੀ.ਜੀ.ਪੀ ਪੰਜਾਬ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ|
ਇਸ ਤੋਂ ਇਲਾਵਾ ਨਿਸ਼ਾਨ ਸਿੰਘ, ਗੁਰਦੇਵ ਸਿੰਘ ਅਤੇ ਬੰਤਾ ਸਿੰਘ (ਸਾਰੇ ਸੁਤੰਤਰਤਾ ਸੰਗਰਾਮੀ), ਸ਼ਹੀਦ ਪਰਮਜੀਤ ਸਿੰਘ, ਸ਼ਹੀਦ ਰਘੂਵੀਰ ਸਿੰਘ, ਇੰਸਪੈਕਟਰ-ਕਮ-ਕੰਪਨੀ ਕਮਾਂਡਰ, ਲਵਪ੍ਰੀਤ ਸਿੰਘ ਸਿਪਾਹੀ, ਡਾ. ਦਿਲਬਾਗ ਸਿੰਘ ਅਠਵਾਲ ਖੇਤੀਬਾੜੀ ਵਿਗਿਆਨੀ ਅਤੇ ਸ. ਕਿਰਪਾਲ ਸਿੰਘ ਖੀਰਨੀਆਂ ਉਘੀ ਸਖਸ਼ੀਅਤ ਨੂੰ ਵੀ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ|
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋ. ਬਲਜਿੰਦਰ ਕੌਰ ਵੱਲੋਂ ਮੰਗ ਕੀਤੀ ਗਈ ਕਿ ਜਿਹੜੇ 70 ਕਿਸਾਨ ਮਾਰਚ ਤੋਂ ਬਾਅਦ ਖੁਦਕੁਸ਼ੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਜਾਵੇ, ਨੂੰ ਸੱਤਾਧਾਰੀ ਧਿਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨ ਕਰਦਿਆਂ ਸਪੀਕਰ ਨੂੰ ਅਪੀਲ ਕੀਤੀ ਤੇ ਉਨ੍ਹਾਂ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ|

ਕੇ.ਪੀ.ਐਸ ਗਿੱਲ ਨੂੰ ਸ਼ਰਧਾਂਜਲੀ ਦੇਣ ਦੇ ਰੋਸ ਵਜੋਂ ਅਕਾਲੀ ਦਲ ਵੱਲੋਂ ਵਾਕਆਊਟ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚਸਾਬਕਾ ਡੀ.ਜੀ.ਪੀ ਕੇ.ਪੀ.ਐਸ ਗਿੱਲ ਨੂੰ ਸ਼ਰਧਾਂਜਲੀ ਦੇਣ ਦੇ ਰੋਸ ਵਜੋਂ ਅੱਜ ਅਕਾਲੀ ਦਲ ਵੱਲੋਂ ਵਾਕ ਆਊਟ ਕੀਤਾ ਗਿਆ|