ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦਾ ਨਵਾਂ ਰਾਸ਼ਟਰਪਤੀ ਚੁਣੇ ਜਾਣ ਲਈ 17 ਜੁਲਾਈ ਨੂੰ ਹੋਣ ਵਾਲੇ ਮਤਦਾਨ ਲਈ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ| ਦੱਸਣਯੋਗ ਹੈ ਕਿ ਰਾਸ਼ਟਰਪਤੀ ਦੀ ਚੋਣ 17 ਜੁਲਾਈ ਨੂੰ ਹੋਵੇਗੀ ਅਤੇ 20 ਜੁਲਾਈ ਨੂੰ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ| ਨਾਮਜ਼ਦਗੀਆਂ ਭਰਨ ਦੀ ਅੰਤਿਮ ਤਾਰੀਖ 28 ਜੂਨ ਹੈ| ਸਾਰੀਆਂ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਇਸ ਤੋਂ ਪਹਿਲਾਂ ਕਰ ਦੇਣਗੀਆਂ| ਇਸ ਦੌਰਾਨ ਭਾਰਤੀ ਜਨਤਾ ਪਾਰਟੀ ਵੱਲੋਂ ਆਗਾਮੀ 23 ਜੂਨ ਨੂੰ ਆਪਣੇ ਉਮੀਦਵਾਰ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ|