ਨਵੀਂ ਦਿੱਲੀ :  ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਸਪਸ਼ਟ ਕੀਤਾ ਹੈ ਕਿ ਉਹ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਨਹੀਂ ਹਾਂ| ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਚੋਣਾਂ ਵਿਚ ਉਨ੍ਹਾਂ ਦੀ ਉਮੀਦਵਾਰੀ ਦੀਆਂ ਗੱਲਾਂ ਕੇਵਲ ਅਫਵਾਹ ਹਨ| ਇਸ ਤੋਂ ਪਹਿਲਾਂ ਇਹ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਸੁਸ਼ਮਾ ਸਵਰਾਜ ਰਾਸ਼ਟਰਪਤੀ ਅਹੁਦੇ ਦੀ ਦੌੜ ਵਿਚ ਹਨ|
ਦੂਸਰੇ ਪਾਸੇ ਆਰ.ਐਸ.ਐਸ ਨੇ ਵੀ ਇਹ ਗੱਲ ਸਾਫ ਕਰ ਦਿੱਤੀ ਹੈ ਕਿ ਮੋਹਨ ਭਾਗਵਤ ਵੀ ਰਾਸ਼ਟਰਪਤੀ ਅਹੁਦੇ ਦੀ ਚੋਣ ਨਹੀਂ ਲੜਣਗੇ|