ਹੁਸ਼ਿਆਰਪੁਰ : ਜੰਮੂ ਕਸ਼ਮੀਰ ਦੇ ਨੌਸ਼ਹਿਰਾ ਵਿਖੇ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਸ਼ਹੀਦ ਹੋਏ ਹੁਸ਼ਿਆਰਪੁਰ ਦੇ ਜਵਾਨ ਬਖਤਾਵਰ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਹਾਜੀਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ| ਇਸ ਮੌਕੇ ਸਿਆਸੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਸ਼ਹੀਦ ਬਖਤਾਵਰ ਸਿੰਘ ਨੂੰ ਅੰਤਿਮ ਵਿਦਾਇਗੀ ਦੇਣ ਲਈ ਪਹੁੰਚੇ|
ਇਸ ਤੋਂ ਪਹਿਲਾਂ ਬਖਤਾਵਰ ਸਿੰਘ ਦੀ ਮ੍ਰਿਤਕ ਦੇਹ ਨੂੰ ਅੱਜ ਉਨ੍ਹਾਂ ਦੇ ਪਿੰਡ ਹਾਜੀਪੁਰ ਲਿਆਂਦਾ ਗਿਆ ਤਾਂ ਘਰ ਦਾ ਮਾਹੌਲ ਕਾਫੀ ਗਮਗੀਨ ਹੋ ਗਿਆ| ਸ਼ਹੀਦ ਬਖਤਾਵਰ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ, ਦੋ ਬੇਟੀਆਂ ਅਤੇ ਇਕ 9 ਮਹੀਨੇ ਦਾ ਬੇਟਾ ਛੱਡ ਗਏ ਹਨ|