ਨਵੀਂ ਦਿੱਲੀ : ਐਨ.ਡੀ.ਏ ਵੱਲੋਂ ਅੱਜ ਬਿਹਾਰ ਦੇ ਗਵਰਨਰ ਰਾਮਨਾਥ ਕੋਵਿੰਦ ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਚਾ ਹੈ ਕਿ ਯੂ.ਪੀ.ਏ ਵੱਲੋਂ ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ| ਹਾਲਾਂਕਿ ਇਸ ਸਬੰਧੀ ਅਧਿਕਾਰਕ ਰੂਪ ਨਾਲ ਐਲਾਨ ਨਹੀਂ ਕੀਤਾ ਗਿਆ, ਪਰ ਟੀ.ਵੀ ਰਿਪੋਰਟਾਂ ਦੀ ਮੰਨੀਏ ਤਾਂ ਇਕ ਪਾਸੇ ਐਨ.ਡੀ.ਏ ਨੇ ਜਿਥੇ ਦਲਿਤ ਭਾਈਚਾਰੇ ਨਾਲ ਸਬੰਧਤ ਉਮੀਦਵਾਰ ਨੂੰ ਮੈਦਾਨ ਵਿਚ ਉਤਾਰਨ ਦਾ ਐਲਾਨ ਕੀਤਾ ਹੈ, ਉਥੇ ਹੀ ਯੂ.ਪੀ.ਏ ਵੀ ਦਲਿਤ ਭਾਈਚਾਰੇ ਨਾਲ ਸਬੰਧ ਰੱਖਣ ਵਾਲੀ ਮਹਿਲਾ ਉਮੀਦਵਾਰ ਨੂੰ ਮੈਦਾਨ ਵਿਚ ਉਤਾਰ ਸਕਦੀ ਹੈ|