ਨਵੀਂ ਦਿੱਲੀ—ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ 6,350 ਡੀ.ਟੀ.ਸੀ. ਅਤੇ ਕਲਸਟਰ ਬੱਸਾਂ ‘ਚ ਨਿਰਭਿਆ ਫੰਡ ਨਾਲ ਸੀ.ਸੀ.ਟੀ.ਵੀ. ਕੈਮਰਾ ਲਗਾਉਣ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ‘ਤੇ 140 ਕਰੋੜ ਰੁਪਏ ਖਰਚ ਹੋਣ ਦਾ ਅੰਦਾਜ਼ਾ ਲਗਾਇਆ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ। ਨਿਰਭਿਆ ਫੰਡ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਯੋਜਨਾ ਹੈ, ਜਿਸ ਦੇ ਤਹਿਤ ਦੇਸ਼ ਭਰ ਮਹਿਲਾ ਸੁਰੱਖਿਆ ਲਈ ਵਿੱਤ ਮੁਹੱਈਆ ਕਰਵਾਇਆ ਜਾਂਦਾ ਹੈ। ਆਵਾਜਾਈ ਮੰਤਰੀ ਕੈਲਾਸ਼ ਗਹਲੋਤ ਨੇ ਕਿਹਾ ਕਿ ਇਹ ਲੋਕਾਂ ਦੇ ਲਈ ਖਾਸ ਕਰਕੇ ਦਿੱਲੀ ਦੀ ਔਰਤਾਂ ਦੇ ਲਈ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਦੀ ਦਿਸ਼ਾ ‘ਚ ਇਕ ਮਹੱਤਵਪੂਰਨ ਫੈਸਲਾ ਹੈ। ਦਿੱਲੀ ਦੇ ਵਿੱਤ ਮੰਤਰੀ ਮਨੀਸ਼ ਸਿਸੋਦੀਆ ਨੇ ਵਿੱਤੀ ਸਾਲ 2015-16 ਦੇ ਆਪਣੇ ਪਹਿਲੇ ਬਜਟ ਭਾਸ਼ਣ ‘ਚ ਸਾਰੀਆਂ ਡੀ.ਟੀ.ਸੀ. ਬੱਸਾਂ ‘ਚ ਸੀ.ਸੀ.ਟੀ.ਵੀ. ਲਗਾਉਣ ਦਾ ਪ੍ਰਸਤਾਵ ਦਿੱਤਾ ਸੀ।
ਇਸ ਦੇ ਇਲਾਵਾ ਦਿੱਲੀ ਪਿੰਡ ਵਿਕਾਸ ਬੋਰਡ (ਡੀ.ਆਰ.ਡੀ.ਬੀ.) ‘ਚ ਅਧਿਕਾਰੀਆਂ ਦੀ ਭਾਰੀ ਕਮੀ ਦੇ ਮੱਦੇਨਜ਼ਰ ਕੇਜਰੀਵਾਲ ਨੇ ਮੁੱਖ ਸਕੱਤਰ ਐਮ.ਐਮ.ਕੱਟੀ ਨੂੰ 2 ਦਿਨ ਦੇ ਅੰਦਰ ਬੋਰਡ ‘ਚ ਲੋੜੀਦੀ ਗਿਣਤੀ ‘ਚ ਨੌਕਰਸ਼ਾਹ ਤੈਨਾਤ ਕਰਨ ਦਾ ਨਿਰਦੇਸ਼ ਦਿੱਤਾ। ਇਹ ਆਦੇਸ਼ ਆਪ ਦੇ ਕਈ ਵਿਧਾਇਕਾਂ ਵੱਲੋਂ ਬੋਰਡ ਦੀ ਬੈਠਕ ‘ਚ ਇਹ ਸ਼ਿਕਾਇਤ ਕਰਨ ਦੇ ਬਾਅਦ ਆਇਆ ਹੈ ਕਿ ਉਨ੍ਹਾਂ ਦੇ ਵਿਧਾਨ ਸਭਾ ਖੇਤਰ ‘ਚ ਪਿੰਡ ਖੇਤਰ ਪ੍ਰਾਜੈਕਟ ਲੰਬੇ ਹਨ।