ਨਵੀਂ ਦਿੱਲੀ— ਸੂਤਰਾਂ ਅਨੁਸਾਰ ਵਿਰੋਧੀ ਧਿਰ ਨੇ ਰਾਸ਼ਟਰਪਤੀ ਉਮੀਦਵਾਰ ਲਈ ਮੀਰਾ ਕੁਮਾਰ ਦਾ ਨਾਂ ਤੈਅ ਕੀਤਾ ਹੈ। ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਦਿੱਲੀ ‘ਚ ਵੀਰਵਾਰ ਨੂੰ ਵਿਰੋਧੀ ਧਿਰ ‘ਚ ਬੈਠਕ ਹੋਈ, ਜਿਸ ‘ਚ ਇਹ ਫੈਸਲਾ ਲਿਆ ਗਿਆ। ਮੀਰਾ ਕੁਮਾਰ ਨੂੰ ਵਿਰੋਧੀ ਧਿਰ ਦਾ ਸਭ ਤੋਂ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ।