ਨਵੀਂ ਦਿੱਲੀ : ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨੇ ਅੱਜ ਕਿਸਾਨਾਂ ਲਈ ਵੱਡਾ ਐਲਾਨ ਕੀਤਾ| ਉਨ੍ਹਾਂ ਕਿਸਾਨਾਂ ਨੂੰ ਰਾਹਤ ਦਿੰਦਿਆਂ ਕਿਸਾਨਾਂ ਦਾ 34000 ਕਰੋੜ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ| ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਹਰ ਕਿਸਾਨ ਦਾ 1.5 ਲੱਖ ਤੱਕ ਦਾ ਕਰਜ਼ਾ ਮੁਆਫ ਹੋਵੇਗਾ|
ਸ੍ਰੀ ਫਡਨਵੀਸ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਸਾਡੀ ਸਰਕਾਰ ਉਤੇ ਕਾਫੀ ਬੋਝ ਪਵੇਗਾ, ਇਸ ਲਈ ਅਸੀਂ ਆਪਣੇ ਖਰਚਿਆਂ ਵਿਚ ਕਟੌਤੀ ਕਰਾਂਗੇ| ਉਨ੍ਹਾਂ ਕਿਹਾ ਕਿ ਸਾਰੇ ਮੰਤਰੀ ਅਤੇ ਵਿਧਾਇਕ ਆਪਣੀ ਇਕ ਇਕ ਮਹੀਨੇ ਦੀ ਤਨਖਾਹ ਦੇਣਗੇ|