ਨਵੀਂ ਦਿੱਲੀ : ਕੇਂਦਰੀ ਮੰਤਰੀ ਸ੍ਰੀ ਵੈਂਕਯਾ ਨਾਇਡੂ ਨੇ ਕਿਹਾ ਹੈ ਕਿ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਸ਼ੁਰੂ ਵਿਚ ਸਮੱਸਿਆ ਹੋ ਸਕਦੀ ਹੈ| ਜੀ.ਐਸ.ਟੀ ਉਤੇ ਬੋਲਦਿਆਂ ਸ੍ਰੀ ਨਾਇਡੂ ਨੇ ਕਿਹਾ ਕਿ ਜੀ.ਐਸ.ਟੀ 1 ਜੁਲਾਈ ਤੋਂ ਲਾਗੂ ਹੋਣ ਜਾ ਰਿਹਾ ਹੈ, ਪਰ ਇਸ ਦੇ ਸ਼ੁਰੂ ਵਿਚ ਕੁਝ ਸਮੱਸਿਆ ਹੋ ਸਕਦੀ ਹੈ| ਉਨ੍ਹਾਂ ਕਿਹਾ ਕਿ ਜੀ.ਐਸ.ਟੀ ਪ੍ਰੀਸ਼ਦ ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰੇਗੀ|