ਵਾਸ਼ਿੰਗਟਨ :  ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਅਮਰੀਕਾ ਦਾ ਸੱਚਾ ਦੋਸਤ ਹੈ| ਉਨ੍ਹਾਂ ਕਿਹਾ ਕਿ ਦੋਨਾਂ ਦੇਸ਼ਾਂ ਦੇ ਰਿਸ਼ਤਿਆਂ ਵਿਚ ਕਾਫੀ ਨਿਖਾਰ ਆਇਆ ਹੈ| ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਭ੍ਰਿਸ਼ਟਾਚਾਰ ਖਿਲਾਫ ਲੜ ਰਹੇ ਹਨ|
ਇਸ ਤੋਂ ਇਲਾਵਾ ਸ੍ਰੀ ਟਰੰਪ ਨੇ ਇਕ ਬਿਆਨ ਵਿਚ ਅੱਤਵਾਦ ਦੇ ਮੁੱਦੇ ਉਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦੋਵੇਂ ਦੇਸ਼ ਅੱਤਵਾਦ ਖਿਲਾਫ ਲੜਾਈ ਲੜ ਰਹੇ ਹਨ| ਸ੍ਰੀ ਟਰੰਪ ਨੇ ਅਫਗਾਨਿਸਤਾਨ ਵਿਚ ਭਾਰਤ ਦੀ ਭੂਮਿਕਾ ਨੂੰ ਸਰਾਹਿਆ|
ਨਰਿੰਦਰ ਮੋਦੀ ਨੇ ਡੋਨਲਡ ਟਰੰਪ ਨੂੰ ਭਾਰਤ ਆਉਣ ਦਾ ਦਿੱਤਾ ਸੱਦਾ
ਵਾਸ਼ਿੰਗਟਨ :  ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਅਮਰੀਕਾ ਦੌਰਾ ਅੱਜ ਸਮਾਪਤ ਹੋ ਗਿਆ| ਇਸ ਦੌਰਾਨ ਸ੍ਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਹੈ|