ਚੰਡੀਗੜ੍ਹ : ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ ਵਿਚ ਅੱਜ ਭਰਵੀਂ ਬਾਰਿਸ਼ ਹੋਈ| ਪੰਜਾਬ ਵਿਚ ਸਵੇਰੇ ਪਏ ਮੀਂਹ ਨਾਲ ਗਰਮੀ ਤੋਂ ਵੱਡੀ ਰਾਹਤ ਮਿਲੀ, ਉਥੇ ਕਿਸਾਨਾਂ ਲਈ ਵੀ ਇਹ ਬਾਰਿਸ਼ ਵੱਡੀ ਰਾਹਤ ਲੈ ਕੇ ਆਈ ਹੈ, ਕਿਉਂਕਿ ਪੰਜਾਬ ਵਿਚ ਝੋਨੇ ਦੀ ਬਿਜਈ ਸਿਖਰਾਂ ਉਤੇ ਹੈ| ਬਾਰਿਸ਼ ਨਾਲ ਜਿਥੇ ਹੋਰ ਫਸਲਾਂ ਨੂੰ ਕਾਫੀ ਲਾਭ ਹੋਵੇਗਾ, ਉਥੇ ਝੋਨੇ ਦੀ ਬਿਜਾਈ ਲਈ ਵੀ ਇਹ ਬਾਰਿਸ਼ ਕਿਸਾਨਾਂ ਲਈ ਵਰਦਾਨ ਸਾਬਿਤ ਹੋਵੇਗੀ|
ਦੂਸਰੇ ਪਾਸੇ ਅੱਜ ਦਿਨ ਭਰ ਬੱਦਲ ਛਾਏ ਰਹੇ ਅਤੇ ਦੁਪਹਿਰ ਤੋਂ ਬਾਅਦ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੀ| ਆਉਣ ਵਾਲੇ ਦਿਨਾਂ ਵਿਚ ਵੀ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ|