ਚੰਡੀਗਡ਼ : ਬਾਬਾ ਬੰਦਾ ਸਿੰਘ ਬਹਾਦਰ ਅੰਤਰ ਰਾਸ਼ਟਰੀ ਫਾਊਡੇਸ਼ਨ ਵੱਲੋਂ ਅੱਜ ਪੰਜਾਬ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਮੁਲਾਕਾਤ ਕਰਕੇ ਪੰਜਾਬ ਵਿਧਾਨ ਸਭਾ ਦੀ ਗੈਲਰੀ ਵਿੱਚ ਪੰਜਾਬ ਨੂੰ ਵਿਦੇਸ਼ੀ ਸ਼ਾਸ਼ਕ ਦੇ ਕਬਜੇ ਤੋਂ ਮੁਕਤ ਕਰਵਾ ਕੇ ਸਿੱਖ ਰਾਜ ਦੀ ਸਥਾਪਨਾ ਕਰਨੇ ਵਾਲੇ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦਾ ਬੁਤ ਜਾਂ ਫੋਟੋ ਲਗਾਉਣ ਲਈ ਮੰਗ ਪੱਤਰ ਭੇਂਟ ਕੀਤਾ ਗਿਆ।
ਇਸ ਮੌਕੇ ਸ਼੍ਰੀ ਬਾਬਾ ਬੰਦਾ ਸਿੰਘ ਬਹਾਦਰ ਅੰਤਰ ਰਾਸ਼ਟਰੀ ਫਾਊਡੇਸ਼ਨ ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਅਤੇ ਮੁਖ ਸ੍ਰਪਰਸਤ ਪ੍ਰਸਿੱਧ ਸਮਾਜ ਸੇਵਕ ਐਸ.ਪੀ.ਸਿੰਘ ਉਬਰਾਏ, ਮਲਕੀਤ ਸਿੰਘ ਦਾਖਾ, ਡਾ. ਰਾਜ ਸਿੰਘ ਵੈਰਾਗੀ ਨੇ ਦੱਸਿਆ ਕਿ 700 ਸਾਲ ਤੋਂ ਗੁਲਾਮ ਪੰਜਾਬ ਨੂੰ ਪਹਿਲੀ ਵਾਰ ਅਜਾਦੀ ਦਿਵਾ ਕੇ ਮੁਗਲ ਸਾਮਰਾਜ ਦਾ ਖਾਤਮਾ ਕਰਕੇ ਸਿੱਖ ਰਾਜ ਸਥਾਪਤ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਦਾ ਇਸ ਸਾਲ 301 ਵਾਂ ਸ਼ਹੀਦੀ ਦਿਹਾਡ਼ਾ ਮਨਾਇਆ ਜਾ ਰਿਹਾ ਹੈ। ਜਿਸ ਅਧੀਨ ਕਈ ਥਾਵਾਂ ਤੇ ਸੈਮੀਨਾਰ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਸਬੰਧੀ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ।
ਉਨ•ਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਤੇ ਸਿੱਕਾ ਚਲਾਉਣ ਵਾਲੇ ਅਤੇ ਮੋਹਰ ਜਾਰੀ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਨੇ ਅੱਜ ਦੇ ਕਿਸਾਨਾਂ ਨੂੰ ਮੁਜਾਰਿਆਂ ਤੋਂ ਜ਼ਮੀਨ ਦੇ ਪਹਿਲੀ ਵਾਰ ਮਾਲਕ ਬਣਾਇਆ ਸੀ।
ਇਸ ਮੋਕੇ ਗੱਲ ਕਰਦਿਆ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਬਹੁਤ ਕੁਰਬਾਨੀ ਭਰਿਆ ਹੈ ਸਾਨੂੰ ਉਸ ਤੋਂ ਸੇਧ ਲੈਣੀ ਚਾਹੀਂਦੀ ਹੈ।
ਇਸ ਮੋਕੇ ਹੋਰਨਾ ਤੋਂ ਇਲਾਵਾ ਬਾਬਾ ਬੰਦਾ ਸਿੰਘ ਬਹਾਦਰ ਅੰਤਰ ਰਾਸ਼ਟਰੀ ਫਾਊਡੇਸ਼ਨ ਦੇ ਮਨਜੀਤ ਸਿੰਘ ਹੰਭਡ਼ਾ, ਬਲਜਿੰਦਰ ਸਿੰਘ ਮਲਕਪੁਰ, ਦਲਜੀਤ ਸਿੰਘ ਕੁਲਾਰ, ਸੁਰਜੀਤ ਸਿੰਘ ਪ੍ਰਚਾਰ ਸਕੱਤਰ, ਸੁਰਜੀਤ ਸਿੰਘ ਬਾਵਾ, ਬੀ.ਐਸ ਧਨੋਆ, ਪਵਨ ਦੀਵਾਨ, ਰੇਸ਼ਮ ਸਿੰਘ ਸੱਗੂ, ਬਲਜਿੰਦਰ ਸਿੰਘ ਹੂੰਝਣ, ਅਮਰਜੀਤ ਸ਼ਰਮਾਂ, ਅਰਜੁਨ ਬਾਵਾ, ਬਲਵਿੰਦਰ ਸਿੰਘ ਟਿੱਬਾ, ਦਵਿੰਦਰ ਸਿੰਘ ਅਤੇ ਕਈ ਹੋਰ ਹਾਜਰ ਸਨ।