ਨਵੀਂ ਦਿੱਲੀ – ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਯੂ.ਪੀ.ਏ ਦੀ ਉਮੀਦਵਾਰ ਮੀਰਾ ਕੁਮਾਰ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ| ਇਸ ਮੌਕੇ ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਅਤੇ ਕਮਿਊਨਿਸਟ ਪਾਰਟੀ ਆਫ ਇੰਡੀਆ ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਸਮੇਤ ਕਈ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ|
ਦੱਸਣਯੋਗ ਹੈ ਕਿ ਦੇਸ਼ ਦੇ ਨਵੇਂ ਰਾਸ਼ਟਰਪਤੀ ਦੀ ਚੋਣ 17 ਜੁਲਾਈ ਨੂੰ ਹੋਣ ਜਾ ਰਹੀ ਹੈ| ਇਨ੍ਹਾਂ ਚੋਣਾਂ ਲਈ ਐਨ.ਡੀ.ਏ ਨੇ ਰਾਮਨਾਥ ਕੋਵਿੰਦ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ|