ਨਵੀਂ ਦਿੱਲੀ : ਰਾਸ਼ਟਰਪਤੀ ਚੋਣਾਂ ਦੇ ਐਲਾਨ ਤੋਂ ਬਾਅਦ ਆਖਿਰਕਾਰ ਅੱਜ ਉਪ ਰਾਸ਼ਟਰਪਤੀ ਚੋਣਾਂ ਦੀਆਂ ਤਾਰੀਖਾਂ ਦਾ ਵੀ ਐਲਾਨ ਕਰ ਦਿੱਤਾ ਗਿਆ| ਭਾਰਤੀ ਚੋਣ ਕਮਿਸ਼ਨ ਨੇ ਦੱਸਿਆ ਕਿ ਉਪ ਰਾਸ਼ਟਰਪਤੀ ਅਹੁਦੇ ਲਈ ਮਤਦਾਨ 5 ਅਗਸਤ ਨੂੰ ਹੋਵੇਗਾ ਅਤੇ ਇਸੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ|
ਇਨ੍ਹਾਂ ਚੋਣਾਂ ਲਈ ਨੋਟੀਫਿਕੇਸ਼ਨ 4 ਜੁਲਾਈ ਨੂੰ ਜਾਰੀ ਕਰ ਦਿੱਤਾ ਜਾਵੇਗਾ, ਜਦੋਂ ਕਿ ਨਾਮਜ਼ਦਗੀ ਦੀ ਆਖਰੀ ਤਾਰੀਖ 18 ਜੁਲਾਈ ਹੋਵੇਗੀ| ਦੱਸਣਯੋਗ ਹੈ ਕਿ 10 ਅਗਸਤ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ|