ਚੰਡੀਗੜ੍ਹ : ਐਨ.ਡੀ.ਏ ਦੇ ਰਾਸ਼ਟਰਪਤੀ ਉਮੀਦਵਾਰ ਰਾਮਨਾਥ ਕੋਵਿੰਦ ਅੱਜ ਚੰਡੀਗੜ੍ਹ ਪਹੁੰਚੇ| ਯੂ.ਟੀ ਗੈਸਟ ਹਾਊਸ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਨੇ ਆਪਣੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ| ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਦੇ ਆਗੂ ਵੀ ਹਾਜ਼ਰ ਸਨ|
ਇਸ ਮੌਕੇ ‘ਤੇ ਪ੍ਰਕਾਸ਼ ਸਿੰਘ ਬਾਦਲ ਨੇ ਰਾਮਨਾਥ ਕੋਵਿੰਦ ਨੂੰ ਇਕ ਕਾਬਲ ਉਮੀਦਵਾਰ ਦੱਸਦੇ ਹੋਏ ਉਨ੍ਹਾਂ ਦੇ ਪੱਖ ‘ਚ ਤਮਾਮ ਪਾਰਟੀਆਂ ਨੂੰ ਸਿਆਸਤ ਤੋਂ ਉਪਰ ਉਠ ਕੇ ਸਮਰਥਨ ਦੇਣ ਦੀ ਅਪੀਲ ਕੀਤੀ।
ਇਸ ਦੌਰਾਨ ਰਾਮਨਾਥ ਕੋਵਿੰਦ ਦਾ ਕਾਫਲਾ, ਜਿਸ ਵਿਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਸੰਸਦ ਮੈਂਬਰ ਕਿਰਨ ਖੇਰ ਵੀ ਮੌਜੂਦ ਸਨ, ਪੰਚਕੂਲਾ ਦੇ ਰੈਡਬਿਸ਼ ਪਹੁੰਚਿਆ, ਜਿਥੇ ਵੱਡੀ ਗਿਣਤੀ ਵਿਚ ਵਿਧਾਇਕ ਅਤੇ ਸੰਸਦ ਮੈਂਬਰ ਮੌਜੂਦ ਸਨ| ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਹੋਰਨਾਂ ਵਿਧਾਇਕਾਂ ਨੇ ਵੀ ਰਾਮਨਾਥ ਕੋਵਿੰਦ ਦਾ ਸਵਾਗਤ ਕੀਤਾ|
ਸ੍ਰੀ ਕੋਵਿੰਦ ਹਰਿਆਣਾ ਅਤੇ ਪੰਜਾਬ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦਾ ਵੋਟ ਹਾਸਿਲ ਕਰਨ ਲਈ ਚੰਡੀਗੜ੍ਹ ਪਹੁੰਚੇ| ਇਸ ਮੌਕੇ ਸ੍ਰੀ ਕੋਵਿੰਦ ਨੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਉਨ੍ਹਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ|