ਚੰਡੀਗੜ੍ਹ : ਚੰਡੀਗੜ੍ਹ ਦੇ ਸਭ ਤੋਂ ਮਸ਼ਹੂਰ ਅਤੇ ਭੀੜ-ਭਾੜ ਵਾਲੇ ਇਲਾਕੇ ਸੈਕਟਰ 17 ਵਿਚ ਸਥਿਤ ਪੰਜਾਬ ਫਾਇਨੈਂਸ਼ੀਅਲ ਕਾਰਪੋਰੇਸ਼ਨ ਦੀ ਬਿਲਡਿੰਗ ਦੀ ਤੀਜੀ ਮੰਜਿਲ ਵਿਚ ਅੱਗ ਲੱਗ ਗਈ। ਸੂਤਰਾਂ ਮੁਤਾਬਕ ਅੱਗ ਲੱਗਣ ਤੋਂ ਬਾਅਦ ਬਿਲਡਿੰਗ ਵਿਚ ਧਮਾਕਾ ਵੀ ਹੋਇਆ ਹੈ। ਅੱਗ ਇੰਨੀ ਭਿਆਨਕ ਸੀ ਕਿ ਧੂੰਆਂ ਤੇਜ਼ੀ ਨਾਲ ਨੇੜਲੇ ਇਲਾਕਿਆਂ ਵਿਚ ਫੈਲ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਅੱਗ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ ਪਰ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਸ਼ਾਰਕਟ ਸਰਕਟ ਤੋਂ ਬਾਅਦ ਹੀ ਇਹ ਅੱਗ ਲੱਗੀ ਹੈ।