ਸ੍ਰੀਨਗਰ : ਜੰਮੂ ਕਸ਼ਮੀਰ ਵਿਚ ਸੈਨਾ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਸ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ| ਪੁਲਵਾਮਾ ਦੇ ਬਾਮਨੂ ਇਲਾਕੇ ਵਿਚ ਹੋਏ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰੇ ਗਏ, ਜਦੋਂ ਕਿ ਅਨੰਤਨਾਗ ਦੇ ਬੱਸ ਸਟੈਂਡ ਉਤੇ ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਇਕ ਪੁਲਿਸ ਜਵਾਨ ਸ਼ਹੀਦ ਹੋ ਗਿਆ|