ਪਟਨਾ : ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਅਗਲੀਆਂ ਪ੍ਰਧਾਨ ਮੰਤਰੀ ਦੀਆਂ ਚੋਣਾਂ ਵਿਚ ਵਿਰੋਧੀ ਧਿਰ ਦੇ ਉਮੀਦਵਾਰ ਨਹੀਂ ਹੋਣਗੇ| ਅੱਜ ਪੱਤਰਕਾਰ ਸੰਮੇਲਨ ਦੌਰਾਨ ਸ੍ਰੀ ਨੀਤੀਸ਼ ਕੁਮਾਰ ਨੇ ਕਿਹਾ ਕਿ ਮੈਂ 2019 ਵਿਚ ਵਿਰੋਧੀ ਧਿਰ ਵੱਲੋਂ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਨਹੀਂ ਹੋਵਾਂਗਾ| ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਬਣਨ ਦੀ ਮੇਰੀ ਕੋਈ ਇੱਛਾ ਨਹੀਂ ਹੈ|
ਇਸ ਤੋਂ ਇਲਾਵਾ ਉਨ੍ਹਾਂ ਨੇ ਜੀ.ਐਸ.ਟੀ ਉਤੇ ਬੋਲਦਿਆਂ ਕਿਹਾ ਕਿ ਇਸ ਨਾਲ ਕਾਰੋਬਾਰ ਵਿਚ ਪਾਰਦਰਸ਼ਤਾ ਆਵੇਗੀ, ਜਿਸ ਨਾਲ ਸਮੁੱਚੇ ਦੇਸ਼ ਭਰ ਵਿਚ ਇਕ ਹੀ ਤਰ੍ਹਾਂ ਦਾ ਟੈਕਸ ਹੋਣ ਨਾਲ ਸਹਿਜ ਹੋ ਜਾਵੇਗਾ|