ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋ’ ਪਟਿਆਲਾ ਦੇ ਧੀਰੂ ਨਗਰ ਕਤਲ ਕਾਂਡ ਮਾਮਲੇ ਦੇ ਸਬੰਧ ਵਿੱਚ ਸੀਨੀਅਰ ਪੁਲਿਸ ਕਪਤਾਨ ਪਟਿਆਲਾ ਨੂੰ 13 ਜੁਲਾਈ, 2017 ਨੂੰ ਨਿੱਜੀ ਪੱਧਰ ‘ਤੇ ਪੇਸ਼ ਹੋਣ ਲਈ ਨਿਰਦੇਸ਼ ਦਿੱਤੇ ਗਏ ਹਨ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004 ਦੀ ਧਾਰਾ 10 ਤਹਿਤ (2) (ਐਚ) ਸੂ-ਮੋਟੋ ਨੋਟਿਸ ਲੈ’ਦੇ ਹੋਏ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ ਜਿਸ ਦੇ ਮੱਦੇ ਨਜ਼ਰ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸਨ, ਪੰਜਾਬ ਅਤੇ  ਐਸ.ਐਸ.ਪੀ.ਪਟਿਆਲਾ  ਨੂੰ  ਇਸ ਮਾਮਲੇ ਸਬੰਧੀ ਕੀਤੀ ਗਈ ਕਾਰਵਾਈ ਦੀ ਮੁਕੰਮਲ ਰਿਪੋਰਟ 13 ਜੁਲਾਈ, 2017 ਨੂੰ ਨਿੱਜੀ ਤੌਰ ਤੇ ਕਮਿਸ਼ਨ ਸਾਹਮਣੇ ਪੇਸ਼ ਲਈ ਆਖਿਆ ਗਿਆ ਹੈ।