ਨਵੀਂ ਦਿੱਲੀ  : ਗੋਪਾਲ ਕ੍ਰਿਸ਼ਨ ਗਾਂਧੀ ਵਿਰੋਧੀ ਧਿਰ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ| ਅੱਜ 18 ਵਿਰੋਧੀ ਦਲਾਂ ਦੀ ਹੋਈ ਮੀਟਿੰਗ ਵਿਚ ਗੋਪਾਲ ਕ੍ਰਿਸ਼ਨ ਗਾਂਧੀ ਦੇ ਨਾਂਅ ਉਤੇ ਮੋਹਰ ਲਾਈ ਗਈ| ਦੱਸਣਯੋਗ ਹੈ ਕਿ ਗੋਪਾਲ ਕ੍ਰਿਸ਼ਨ ਗਾਂਧੀ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਪੋਤੇ ਹਨ|
ਇਸ ਤੋਂ ਪਹਿਲਾਂ ਅੱਜ ਇਥੇ ਹੋਏ ਵਿਰੋਧੀ ਦਲਾਂ ਦੀ ਮੀਟਿੰਗ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਵੱਖ-ਵੱਖ ਆਗੂਆਂ ਨੇ ਸ਼ਿਰਕਤ ਕੀਤੀ| ਇਸ ਮੀਟਿੰਗ ਵਿਚ ਗੋਪਾਲ ਕ੍ਰਿਸ਼ਨ ਗਾਂਧੀ ਨੂੰ ਉਪ ਰਾਸ਼ਟਰਪਤੀ ਉਮੀਦਵਾਰ ਚੁਣਿਆ ਗਿਆ|
ਗੋਪਾਲ ਕ੍ਰਿਸ਼ਨ ਗਾਂਧੀ ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੇ ਰਾਜਪਾਲ ਰਹਿ ਚੁੱਕੇ ਹਨ ਅਤੇ ਉਹ ਕਾਂਗਰਸ ਨੇ ਲੰਬੇ ਸਮੇਂ ਤੋਂ ਜੁੜੇ ਹੋਏ ਹਨ|