ਫਿਰੋਜ਼ਪੁਰ  : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿਖੇ ਅੱਜ ਇਕ ਹੋਰ ਕਿਸਾਨ ਕਰਜ਼ੇ ਦੀ ਭੇਂਟ ਚੜ੍ਹ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਸਤੀ ਬੈਲਰ ਵਿਖੇ ਕਿਸਾਨ ਰਤਨ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ|
ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਰਤਨ ਸਿੰਘ ਦੇ ਸਿਰ ਉਤੇ 2 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਬੇਹੱਦ ਪ੍ਰੇਸ਼ਾਨ ਰਹਿੰਦਾ ਸੀ|
ਦੱਸਣਯੋਗ ਹੈ ਕਿ ਬੇਸ਼ੱਕ ਸਰਕਾਰਾਂ ਵੱਲੋਂ ਕਿਸਾਨਾਂ ਦੀ ਬਾਂਹ ਫੜਨ ਦੀ ਗੱਲ ਕਹੀ ਜਾ ਰਹੀ ਹੈ, ਉਥੇ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ|