ਚੰਡੀਗੜ੍ਹ : ਕੁਝ ਦਿਨ ਪਹਿਲਾਂ ਅਮਰਨਾਥ ਯਾਤਰੀਆਂ ਉਤੇ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿਚ ਅੱਜ ਹਿੰਦੂ ਸੰਗਠਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ| ਇਸ ਦੌਰਾਨ ਅੰਮ੍ਰਿਤਸਰ, ਜਲੰਧਰ ਅਤੇ ਹੋਰਨਾਂ ਸ਼ਹਿਰਾਂ ਵਿਚ ਇਸ ਬੰਦ ਨੂੰ ਭਰਵਾਂ ਹੁੰਗਾਰਾ ਨੂੰ ਮਿਲਿਆ|
ਅੱਤਵਾਦੀ ਹਮਲੇ ਦੇ ਵਿਰੋਧ ਵਿਚ ਹਿੰਦੂ ਸੰਗਠਨਾਂ ਨੇ ਪਾਕਿਸਤਾਨ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਖਤ ਕਾਰਵਾਈ ਦੀ ਮੰਗ ਕੀਤੀ| ਇਸ ਦੌਰਾਨ ਹਾਲਾਤ ਨੂੰ ਸ਼ਾਂਤੀਪੂਰਨ ਰੱਖਣ ਲਈ ਵੱਡੀ ਪੱਧਰ ਤੇ ਪੁਲਿਸ ਤਾਇਨਾਤ ਕੀਤੀ ਗਈ ਸੀ|
ਅੰਮ੍ਰਿਤਸਰ ਅਤੇ ਜਲੰਧਰ ਵਿਖੇ ਦੁਕਾਨਾਂ ਬੰਦ ਰਹੀਆਂ| ਇਸ ਤੋਂ ਇਲਾਵਾ ਕਈ ਵਿਦਿਅਕ ਅਦਾਰੇ ਵੀ ਬੰਦ ਰਹੇ|
ਦੱਸਣਯੋਗ ਹੈ ਕਿ ਅੱਤਵਾਦੀਆਂ ਵੱਲੋਂ ਆਨੰਤਨਾਗ ਵਿਖੇ ਕੀਤੇ ਗਏ ਹਮਲੇ ਵਿਚ 7 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ, ਜਦੋਂ ਕਿ ਕਈ ਜ਼ਖਮੀ ਹੋਏ ਸਨ| ਇਸ ਹਮਲੇ ਨੂੰ ਲੈ ਕੇ ਦੇਸ਼ ਭਰ ਵਿਚ ਗੁੱਸੇ ਦੀ ਲਹਿਰ ਹੈ ਅਤੇ ਵੱਖ-ਵੱਖ ਥਾਵਾਂ ਉਤੇ ਵਿਰੋਧ ਪ੍ਰਦਰਸ਼ਨ ਜਾਰੀ ਹਨ|