ਨਵੀਂ ਦਿੱਲੀ : ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਅੱਜ ਕਿਹਾ ਹੈ ਕਿ ਵਾਦੀ ਵਿਚ ਤਣਾਅ ਦੇ ਪਿੱਛੇ ਬਾਹਰੀ ਤਾਕਤਾਂ ਦਾ ਹੱਥ ਹੈ| ਮਹਿਬੂਬਾ ਮੁਫਤੀ ਨੇ ਜੰਮੂ-ਕਸ਼ਮੀਰ ਦੇ ਹਾਲਾਤਾਂ ਉਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ|
ਮਹਿਬੂਬਾ ਮੁਫਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਸ਼ਮੀਰ ਵਿਚ ਤਣਾਅ ਦੇ ਪਿੱਛੇ ਬਾਹਰੀ ਤਾਕਤਾਂ ਦਾ ਹੱਥ ਹੈ| ਉਨਾਂ ਕਿਹਾ ਕਿ ਨਾ ਕੇਵਲ ਪਾਕਿਸਤਾਨ ਬਲਕਿ ਚੀਨ ਵੀ ਇਸ ਵਿਚ ਸ਼ਾਮਿਲ ਹੈ|