ਚੰਡੀਗੜ੍ਹ : ਸੂਬਾ ਸਰਕਾਰ ਵਲੋਂ ਪੰਜਾਬ ਵਿਚ ਨੀਂਹ ਪੱਥਰ ਰੱਖੇ ਜਾਣ ਨੂੰ ਲੈ ਕੇ ਅਹਿਮ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਇਸ ਨੋਟੀਫਿਕੇਸ਼ਨ ਮੁਤਾਬਕ ਸਿਰਫ ਮੁੱਖ ਮੰਤਰੀ, ਕੈਬਨਿਟ ਮੰਤਰੀ, ਹਾਈਕੋਰਟ ਦੇ ਚੀਫ ਜਸਟਿਸ ਅਤੇ ਲੋਕ ਸਭਾ ਸਪੀਕਰ ਹੀ ਸੂਬੇ ਵਿਚ ਨੀਂਹ ਪੱਥਰ ਰੱਖ ਸਕਣਗੇ ਜਦਕਿ ਪ੍ਰਧਾਨ ਮੰਤਰੀ ਅਤੇ ਰਾਜਪਾਲ ਨੂੰ ਇਸ ਲਿਸਟ ਵਿਚੋਂ ਬਾਹਰ ਰੱਖਿਆ ਗਿਆ ਹੈ। ਹਾਲਾਂਕਿ ਸੂਬੇ ਵਿਚ ਰੱਖੇ ਜਾਣ ਵਾਲੇ ਇਨ੍ਹਾਂ ਨੀਂਹ ਪੱਥਰਾਂ ਵਿਚ ਕਿਸੇ ਦੇ ਵੀ ਨਾਮ ਦਾ ਜ਼ਿਕਰ ਨਹੀਂ ਹੋਵੇਗਾ।