ਨਵੀਂ ਦਿੱਲੀ  : ਦੇਸ਼ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਜਾਰੀ ਹੈ| ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਸ੍ਰੀ ਅਮਿਤ ਸ਼ਾਹ ਤੋਂ ਇਲਾਵਾ ਕਾਂਗਰਸ ਪ੍ਰਮੁੱਖ ਸ੍ਰੀਮਤੀ ਸੋਨੀਆ ਗਾਂਧੀ, ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਵੱਖ-ਵੱਖ ਸਿਆਸੀ ਆਗੂਆਂ ਨੇ ਰਾਸ਼ਟਰਪਤੀ ਚੋਣਾਂ ਲਈ ਵੋਟ ਪਾਈ|
ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਸੰਸਦ ਭਵਨ ਵਿਚ ਵੋਟ ਪਾਈ| ਇਸ ਤੋਂ ਇਲਾਵਾ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੇ ਸੰਸਦ ਭਵਨ ਵਿਚ ਆਪਣੀ ਵੋਟ ਪਾਈ|
ਇਸ ਦੌਰਾਨ ਵੱਖ-ਵੱਖ ਸੂਬਿਆਂ ਦੇ ਵਿਧਾਇਕਾਂ ਵੱਲੋਂ ਵੋਟ ਪਾਉਣ ਸਿਲਸਿਲਾ ਲਗਾਤਾਰ ਜਾਰੀ ਸੀ| ਪੰਜਾਬ ਤੇ ਹਰਿਆਣਾ ਵਿਧਾਨ ਸਭਾ ਵਿਚ ਵੀ ਵੋਟਿੰਗ ਦਾ ਕੰਮ ਸਵੇਰ ਤੋਂ ਜਾਰੀ ਹੈ|
ਦੱਸਣਯੋਗ ਹੈ ਕਿ ਰਾਸ਼ਟਰਪਤੀ ਚੋਣਾਂ ਵਿਚ ਮੁੱਖ ਮੁਕਾਬਲਾ ਐਨ.ਡੀ.ਏ ਉਮੀਦਵਾਰ ਰਾਮਨਾਥ ਕੋਵਿੰਦ ਅਤੇ ਵਿਰੋਧੀ ਧਿਰ ਯੂ.ਪੀ.ਏ ਦੀ ਉਮੀਦਵਾਰ ਮੀਰਾ ਕੁਮਾਰ ਵਿਚਾਲੇ ਹੈ|