ਨਵੀਂ ਦਿੱਲੀ : ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣਾਂ ਲਈ ਐਨ.ਡੀ.ਏ ਦੇ ਉਮੀਦਵਾਰ ਵੈਂਕਈਆ ਨਾਇਡੂ ਅਤੇ ਵਿਰੋਧੀ ਧਿਰ ਯੂ.ਪੀ.ਏ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਵੱਲੋਂ ਅੱਜ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ|
ਵੈਂਕਈਆ ਨਾਇਡੂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਨ੍ਹਾਂ ਨਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ, ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਈ ਤੋਂ ਇਲਾਵਾ ਹੋਰ ਕਈ ਨੇਤਾ ਮੌਜੂਦ ਸਨ|
ਇਸ ਤੋਂ ਇਲਾਵਾ ਗੋਪਾਲ ਕ੍ਰਿਸ਼ਨ ਗਾਂਧੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਨ੍ਹਾਂ ਨਾਲ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਹੋਰ ਕਈ ਆਗੂ ਮੌਜੂਦ ਸਨ|
ਵਰਣਨਯੋਗ ਹੈ ਕਿ ਉਪ ਰਾਸ਼ਟਰਪਤੀ ਅਹੁਦੇ ਲਈ ਮਤਦਾਨ 5 ਅਗਸਤ ਨੂੰ ਹੋਵੇਗਾ ਅਤੇ ਇਸੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ|ਅੱਜ ਨਾਮਜ਼ਦਗੀ ਦੀ ਆਖਰੀ ਤਾਰੀਖ ਸੀ| 10 ਅਗਸਤ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ|