ਨਵੀਂ ਦਿੱਲੀ : ਲੋਕ ਸਭਾ ਦੇ ਮੌਨਸੂਨ ਇਜਲਾਸ ਵਿਚ ਅੱਜ ਤੀਸਰੇ ਦਿਨ ਵੀ ਰੌਲਾ-ਰੱਪਾ ਜਾਰੀ ਰਿਹਾ| ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਕੀਤਾ ਗਿਆ|
ਇਸ ਦੌਰਾਨ ਸਪੀਕਰ ਸੁਮਿੱਤਰਾ ਮਹਾਜਨ ਨੇ ਇਸ ਹੰਗਾਮੇ ਦੇ ਮੱਦੇਨਜ਼ਰ ਲੋਕ ਸਭਾ ਦੀ ਕਾਰਵਾਈ ਨੂੰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ|