ਸ਼ਿਮਲਾ/ਨਵੀਂ ਦਿੱਲੀ—ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਹਿਮਾਚਲ ਪ੍ਰਦੇਸ਼ ‘ਚ ਹੋਏ ਰਾਮਪੁਰ ਬੱਸ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪ੍ਰਤੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਜ਼ਖਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਪ੍ਰਰਾਥਨਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਸ਼ਿਮਲਾ ਦੇ ਰਾਮਪੁਰ ਦੇ ਕੋਲ ਇਕ ਪ੍ਰਾਈਵੇਟ ਬੱਸ ਸਤਲੁਜ ਨਦੀ ‘ਚ ਡਿੱਗ ਗਈ, ਜਿਸ ‘ਚ 28 ਲੋਕਾਂ ਦੀ ਮੌਤ ਹੋ ਗਈ ਹੈ।
ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਦੁਰਘਟਨਾ ‘ਚ ਮਾਰੇ ਗਏ ਲੋਕਾਂ ਦੇ ਪ੍ਰਤੀ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰਾਸਦੀ ‘ਚ ਜਿਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਖੋਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀ ਹਾਰਦਿਕ ਸੰਵੇਦਨਾ ਹੈ। ਨਾਲ ਹੀ ਸੋਨੀਆ ਗਾਂਧੀ ਨੇ ਬੱਸ ਦੁਰਘਟਨਾ ‘ਤੇ ਦੁੱਖ ਜਤਾਉਂਦੇ ਹੋਏ ਹਿਮਾਚਲ ਸਰਕਾਰ ਤੋਂ ਰਾਹਤ ਅਤੇ ਬਚਾਅ ਕੰਮ ਦੇ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ ਹੈ।