ਨਵੀਂ ਦਿੱਲੀ : ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਉਸ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਨੇ ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਇੰਚਾਰਜ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ|
ਸ੍ਰੀਮਤੀ ਅੰਬਿਕਾ ਸੋਨੀ ਨੇ ਕਿਹਾ ਕਿ ਮੈਂ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਮੈਨੂੰ ਸਿਹਤ ਕਾਰਨਾਂ ਕਰਕੇ ਇਨ੍ਹਾਂ ਅਹੁਦਿਆਂ ਤੋਂ ਮੁਕਤ ਕੀਤਾ ਜਾਵੇ|