ਨਵੀਂ ਦਿੱਲੀ : ਭਾਰਤ ਦੇ ਕਈ ਸੂਬਿਆਂ ਵਿਚ ਮਾਨਸੂਨ ਦੀ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਇਨ੍ਹਾਂ ਸੂਬਿਆਂ ਵਿਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ| ਪ੍ਰਾਪਤ ਜਾਣਕਾਰੀ ਅਨੁਸਾਰ ਬਿਹਾਰ, ਉਤਰ ਪ੍ਰਦੇਸ਼, ਉਤਰਾਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਗੁਜਰਾਤ ਵਿਚ ਭਾਰੀ ਬਾਰਿਸ਼ ਹੋਈ ਹੈ, ਜਿਸ ਕਾਰਨ ਇਥੇ ਹਾਲਾਤ ਹੜ੍ਹ ਵਰਗੇ ਬਣੇ ਹੋਏ ਹਨ| ਪਰ ਇਸ ਦੇ ਉਲਟ ਪੰਜਾਬ ਅਤੇ ਹਰਿਆਣਾ ਵਿਚ ਹਾਲੇ ਵੀ ਮਾਨਸੂਨ ਦੀ ਬੇਸਬਰੀ ਨਾਲ ਕੀਤੀ ਜਾ ਰਹੀ ਹੈ|
ਪੰਜਾਬ ਅਤੇ ਹਰਿਆਣਾ ਵਿਚ ਜਿਥੇ ਝੋਨੇ ਅਤੇ ਹੋਰ ਫਸਲਾਂ ਦੀ ਬਿਜਾਈ ਜ਼ੋਰਾਂ ਉਤੇ ਹੈ, ਉਥੇ ਕਿਸਾਨਾਂ ਨੂੰ ਆਪਣੀ ਫਸਲ ਪਾਲਣ ਲਈ ਟਿਊਬਵੈੱਲਾਂ ਅਤੇ ਨਹਿਰੀ ਪਾਣੀ ਤੱਕ ਸੀਮਤ ਰਹਿਣਾ ਪੈ ਰਿਹਾ ਹੈ| ਕਿਸਾਨਾਂ ਨੂੰ ਉਡੀਕ ਹੈ ਮਾਨਸੂਨ ਦੀ, ਜਦੋਂ ਉਨ੍ਹਾਂ ਦੀਆਂ ਫਸਲਾਂ ਨੂੰ ਭਰਪੂਰ ਪਾਣੀ ਮਿਲੇਗਾ ਅਤੇ ਗਰਮੀ ਤੋਂ ਵੀ ਵੱਡੀ ਰਾਹਤ ਮਿਲੇਗੀ|
ਹਾਲਾਂਕਿ ਇਨ੍ਹਾਂ ਸੂਬਿਆਂ ਵਿਚ ਰੁਕ-ਰੁਕ ਕੇ ਬਾਰਿਸ਼ ਹੋ ਰਹੀ ਹੈ, ਪਰ ਹਾਲੇ ਤੱਕ ਵੀ ਇਨ੍ਹਾਂ ਸੂਬਿਆਂ ਵਿਚ ਮਾਨਸੂਨ ਨੇ ਦਸਤਕ ਨਹੀਂ ਦਿੱਤੀ ਹੈ|