ਵਾਸ਼ਿੰਗਟਨ  : ਭਾਰਤ ਅਤੇ ਚੀਨ ਵਿਚਾਲੇ ਪੈਦਾ ਹੋਏ ਤਣਾਅ ਤੋਂ ਬਾਅਦ ਅਮਰੀਕਾ ਚਾਹੁੰਦਾ ਹੈ ਕਿ ਇਹ ਦੋਵੇਂ ਮੁਲਕ ਗੱਲਬਾਤ ਰਾਹੀਂ ਆਪਸੀ ਮਸਲੇ ਨੂੰ ਸੁਲਝਾ ਲੈਣ| ਦੱਸਣਯੋਗ ਹੈ ਕਿ ਸਿੱਕਿਮ ਸੈਕਟਰ ਦੇ ਡੋਕਲਾਮ ਉਤੇ ਪੈਦਾ ਹੋਏ ਵਿਵਾਦ ਤੋਂ ਬਾਅਦ ਭਾਰਤ ਅਤੇ ਚੀਨ ਵਿਚ ਜੰਗ ਵਰਗੇ ਹਾਲਾਤ ਪੈਦਾ ਹੋ ਗਏ ਹਨ|
ਅਮਰੀਕਾ ਦੇ ਰੱਖਿਆ ਵਿਭਾਗ ਦੇ ਇਕ ਅਧਿਕਾਰੀ ਦਾ ਕਹਿਣਾ ਹੈ ਕਿ ਦੋਵੇਂ ਦੇਸ਼ ਲੜਾਈ ਦੀ ਬਜਾਏ ਆਪਸੀ ਗੱਲਬਾਤ ਰਾਹੀਂ ਇਸ ਮਸਲੇ ਨੂੰ ਸੁਲਝਾ ਲੈਣ| ਦੱਸਣਯੋਗ ਹੈ ਕਿ ਚੀਨ ਵਲੋਂ ਭਾਰਤ ਨੂੰ ਵਾਰ-ਵਾਰ ਜੰਗ ਦੀ ਧਮਕੀ ਦਿੱਤੀ ਜਾ ਰਹੀ ਹੈ, ਅਜਿਹੇ ਵਿਚ ਭਾਰਤੀ ਸੈਨਾ ਵੀ ਪੂਰੀ ਤਰ੍ਹਾਂ ਤਿਆਰ ਹੈ|