ਚੰਡੀਗੜ੍ਹ : ਗੁਰਪ੍ਰੀਤ ਘੁੱਗੀ ਲਈ ਅੱਜ ਵੀ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ। ਇਹ ਕਹਿਣਾ ਹੈ ਸਾਂਸਦ ਅਤੇ ਪੰਜਾਬ ‘ਆਪ’ ਦੇ ਪ੍ਰਧਾਨ ਭਗਵੰਤ ਮਾਨ ਦਾ। ਮਾਨ ਦਾ ਕਹਿਣਾ ਹੈ ਕਿ ਲੋਕਤੰਤਰ ‘ਚ ਸਹਿਮਤੀ-ਅਸਹਿਮਤੀ ਚੱਲਦੀ ਰਹਿੰਦੀ ਹੈ ਅਤੇ ਸਭ ਨੂੰ ਆਪਣੀ ਨਾਰਾਜ਼ਗੀ ਜ਼ਾਹਰ ਕਰਨ ਦੀ ਪੂਰੀ ਆਜ਼ਾਦੀ ਹੈ, ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਕੋਈ ਫੁੱਟ ਨਹੀਂ ਹੈ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਹੈ ਅਤੇ ਪਾਰਟੀ ਮਿਲ ਕੇ ਕੰਮ ਕਰ ਰਹੀ ਹੈ।
ਜਿੱਥੇ ਪਾਰਟੀ ਪ੍ਰਧਾਨ ਨੇ ਪਾਰਟੀ ਦੀ ਇਕਜੁੱਟਤਾ ਦੀ ਗੱਲ ਆਖੀ ਹੈ, ਉਥੇ ਹੀ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਵੀ ਉਸੇ ਸੁਰ ਵਿਚ ਨਜ਼ਰ ਆਏ। ਉਨ੍ਹਾਂ ਕਿਹਾ ਕਿ ਪਾਰਟੀ ਇਕਜੁੱਟ ਹੋ ਕੇ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਉਣ ਵਾਲੇ ਦਿਨਾਂ ਵਿਚ ਬੂਥ ਪੱਧਰ ਤੱਕ ਪਾਰਟੀ ਵਰਕਰਾਂ ਨੂੰ ਮਿਲਣਗੇ।