ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਹਿਲ ਰਾਜਮਾਤਾ ਮਹਿੰਦਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ|
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਰਾਜਮਾਤਾ ਮਹਿੰਦਰ ਕੌਰ ਦਾ ਅੰਤਿਮ ਸਸਕਾਰ ਅੱਜ ਪਟਿਆਲਾ ਵਿਖੇ ਸ਼ਾਹੀ ਸਮਾਧਾਂ ‘ਚ ਕੀਤਾ ਗਿਆ| ਰਾਜਮਾਤਾ ਮਹਿੰਦਰ ਕੌਰ ਬੀਤੀ ਸ਼ਾਮ ਨੂੰ ਮੋਤੀ ਮਹਿਲ ਵਿਖੇ ਅਕਾਲ ਚਲਾਣਾ ਕਰ ਗਏ ਸਨ|
ਇਸ ਦੌਰਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਰਾਜਮਾਤਾ ਮਹਿੰਦਰ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ| ਇਸ ਤੋਂ ਇਲਾਵਾ ਮੁੱਖ ਮੰਤਰੀ ਸਲਾਹਕਾਰ ਸ. ਭਰਤਇੰਦਰ ਸਿੰਘ ਚਹਿਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਬਿਕਰਮਜੀਤ ਇੰਦਰ ਸਿੰਘ ਚਹਿਲ, ਡਾ. ਇਕਬਾਲ ਸਿੰਘ ਸਾਬਕਾ ਉਪ ਰਾਜਪਾਲ, ਤੇਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ, ਸਾਬਕਾ ਮੰਤਰੀ ਹੰਸਰਾਜ ਜੋਸਨ, ਲਾਲ ਸਿੰਘ ਚੇਅਰਮੈਨ ਮੰਡੀਕਰਨ ਬੋਰਡ, ਚੌਧਰੀ ਸੰਤੋਖ ਸਿੰਘ ਐਮ.ਪੀ, ਡੀ.ਜੀ.ਪੀ ਸੁਰੇਸ਼ ਅਰੋੜਾ, ਡੀ.ਜੀ.ਪੀ ਵਿਜੀਲੈਂਸ ਬੀ.ਕੇ ਉਪਲ, ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰੈਸ ਸੈਕਟਰੀ ਵਿਮਲ ਸੁੰਬਲੀ, ਬੀ.ਐਸ ਘੁੰਮਣ ਸਾਬਕਾ ਚੇਅਰਮੈਨ ਪਨਸਪ, ਐਸ.ਐਸ.ਪੀ ਨਰਿੰਦਰ ਭਾਰਗਵ, ਮਹਿੰਦਰ ਮੋਹਨ ਸਿੰਘ, ਗੁਰਿੰਦਰ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿਆਸੀ ਆਗੂਆਂ ਤੇ ਉਘੀਆਂ ਸ਼ਖਸੀਅਤਾਂ ਵੱਲੋਂ ਰਾਜਮਾਤਾ ਨੂੰ ਮੋਤੀ ਮਹਿਲ ਵਿਖੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ|