ਪਟਿਆਲਾ  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਰਾਜਮਾਤਾ ਮਹਿੰਦਰ ਕੌਰ, ਜੋ ਕਿ 24 ਜੁਲਾਈ ਨੂੰ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 30 ਜੁਲਾਈ, ਦਿਨ ਐਤਵਾਰ ਨੂੰ ਪਟਿਆਲਾ ਦੇ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਹੋਵੇਗੀ|
ਇਸ ਤੋਂ ਪਹਿਲਾਂ ਕੱਲ੍ਹ 27 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਰਾਜਮਾਤਾ ਮਹਿੰਦਰ ਕੌਰ ਦੇ ਫੁੱਲ ਚੁਗੇ ਜਾਣਗੇ| ਰਾਜਮਾਤਾ ਦੇ ਫੁੱਲ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੇ ਜਾਣਗੇ|