ਗੁਰਦਾਸਪੁਰ — ਅਕਾਲੀ ਦਲ ਵਲੋਂ ਕਾਂਗਰਸ ਦੇ ਖਿਲਾਫ ਜ਼ਬਰ ਵਿਰੋਧੀ ਲਹਿਰ ਦੇ ਨਾਂ ‘ਤੇ ਪੂਰੇ ਪੰਜਾਬ ‘ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਕਾਦੀਆਂ ‘ਚ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਪੰਜਾਬ ‘ਚ ਜੰਗਲ ਰਾਜ ਜਿਹੇ ਹਾਲਾਤ ਬਣੇ ਹੋਏ ਹਨ, ਇਸ ਦੇ ਵਿਰੋਧ ‘ਚ ਲੋਕਾਂ ਨੂੰ ਇਕਜੁੱਟ ਕੀਤਾ ਜਾ ਰਿਹਾ ਹੈ।
ਬਾਦਲ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਕਾਂਗਰਸ ਦੇ ਇਸ਼ਾਰੇ ‘ਤੇ ਪੁਲਸ ਅਫਸਰ ਝੂਠੇ ਪੁਲਸ ਕੇਸ ਦਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ਅਧਿਕਾਰੀਆਂ ਨੇ ਝੂਠੇ ਕੇਸ ਅਕਾਲੀ ਦਲ ਵਰਕਰਾਂ ਦੇ ਖਿਲਾਫ ਦਰਜ ਕੀਤੇ ਤਾਂ ਉਨ੍ਹਾਂ ਦੀ ਲੀਸਟ ਬਣਾਈ ਜਾਵੇਗੀ ਤੇ ਅਦਾਤ ਦੀ ਮਦਦ ਨਾਲ ਸੀ. ਬੀ. ਆਈ. ਜਾਂਚ ਕਰਵਾ ਕੇ ਉਨ੍ਹਾਂ ਖਿਲਾਫ ਕਾਰਵਾਈ ਹੋਵੇਗੀ। ਇਹੀ ਨਹੀਂ ਉਨ੍ਹਾਂ ਦੀ ਨੌਕਰੀ ਵੀ ਜਾਵੇਗੀ। ਬਾਦਲ ਨੇ ਅਕਾਲੀ ਦਲ ਵਰਕਰਾਂ ਨੂੰ ਵੀ ਕਿਹਾ ਕਿ ਜੇਕਰ ਕੋਈ ਪੁਲਸ ਅਧਿਕਾਰੀ ਝੂਠਾ ਕੇਸ ਦਰਜ ਕਰਦਾ ਹੈ ਤਾਂ ਇਕਜੁੱਟ ਹੋ ਕੇ ਪੁਲਸ ਅਧਿਕਾਰੀਆਂ ਦੇ ਦਫਤਰਾਂ ਦਾ ਘਿਰਾਓ ਕਰ ਕੇ ਉਹ ਉਨ੍ਹਾਂ ਦਾ ਸਾਥ ਦੇਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸੁਖਬੀਰ ਬਾਦਲ ਨੇ ਕਿਹਾ ਕਿ 4 ਮਹੀਨੇ ‘ਚ ਹੀ ਲੋਕ ਕਾਂਗਰਸ ਸਰਕਾਰ ਤੋਂ ਨਫਰਤ ਕਰਨ ਲੱਗੇ ਹਨ ਕਿਉਂਕਿ ਜੋ ਵਾਅਦੇ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਉਹ ਸਭ ਝੂਠੇ ਨਿਕਲੇ। ਹੁਣ ਲੋਕ ਦੁਖੀ ਹਨ।