ਪਟਿਆਲਾ :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਸਵ. ਮੋਹਿੰਦਰ ਕੌਰ ਜੀ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਪਟਿਆਲਾ ਦੇ ਸ਼ਾਹੀ ਮਹਿਲ ਵਿਖੇ ਪਹੁੰਚੇ। ਉਨ੍ਹਾਂ ਦੇ ਨਾਲ ਰਾਜ ਸਭਾ ‘ਚ ਵਿਰੋਧੀ ਧਿਰ ਦੇ ਆਗੂ ਗੁਲਾਮ ਨਬੀ ਆਜ਼ਾਦ ਵੀ ਮੌਜੂਦ ਹਨ।
ਇੱਥੇ ਦੱਸ ਦੇਈਏ ਕਿ ਪਟਿਆਲਾ ਦੇ ਮੋਤੀ ਮਹਿਲ ਵਿਖੇ ਰਾਜਮਾਤਾ ਮੋਹਿੰਦਰ ਕੌਰ ਜੀ ਦਾ ਸ਼ਰਧਾਂਜਲੀ ਸਮਾਗਮ ਹੋ ਰਿਹਾ ਹੈ, ਜਿਸ ਵਿਚ ਉੱਘੀਆਂ ਸ਼ਖਸੀਅਤਾਂ ਪਹੁੰਚ ਰਹੀਆਂ ਹਨ। ਰਾਜਮਾਤਾ ਦਾ ਦਿਹਾਂਤ 24 ਜੁਲਾਈ ਨੂੰ ਹੋਇਆ ਸੀ।