ਗਾਂਧੀਨਗਰ : ਗੁਜਰਾਤ ਵਿਚ ਆਏ ਭਿਆਨਕ ਹੜ੍ਹ ਕਾਰਨ ਵੱਡੀ ਮਾਤਰਾ ਵਿਚ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ| ਇਸ ਹੜ੍ਹ ਵਿਚ ਹੁਣ ਤੱਕ 213 ਲੋਕਾਂ ਦੀ ਜਾਨ ਚਲੀ ਗਈ ਹੈ, ਜਦੋਂ ਕਿ ਵੱਡੀ ਗਿਣਤੀ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ|
ਦੱਸਣਯੋਗ ਹੈ ਕਿ ਗੁਜਰਾਤ ਵਿਚ ਆਏ ਹੜ੍ਹ ਕਾਰਨ ਸੂਬੇ ਵਿਚ ਭਾਰੀ ਨੁਕਸਾਨ ਹੋਇਆ ਹੈ| ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਹੜ੍ਹ ਪ੍ਰਭਾਵਿਤ ਗੁਜਰਾਤ ਦਾ ਦੌਰਾ ਕੀਤਾ ਸੀ ਅਤੇ 500 ਕਰੋੜ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ ਸੀ|