ਸ੍ਰੀਨਗਰ : ਜੰਮੂ-ਕਸ਼ਮੀਰ ਵਿਚ ਬੈਂਕ ਲੁੱਟਣ ਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਅਨੰਤਨਾਗ ਇਲਾਕੇ ਵਿਚ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਨੇ ਬੈਂਕ ਵਿਚ ਦਾਖਲ ਹੋ ਕੇ ਲਗਪਗ 5 ਲੱਖ ਰੁਪਏ ਲੁੱਟ ਲਏ ਹਨ|
ਇਸ ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਵਿਚ ਘੇਰਾਬੰਦੀ ਕਰ ਦਿੱਤੀ ਹੈ ਅਤੇ ਸੀ.ਸੀ.ਟੀਵੀ ਫੁਟੇਜ ਦੁਆਰਾ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ|